ਰਾਮਕਲੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥
Scroll