ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥
Scroll