ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥ ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ੍ਹ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨ੍ਹ੍ਹਿ ਬੰਨ੍ਹ੍ਹਿ ਭਾਰੁ ਉਚਾਇਨ੍ਹ੍ਹਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥

Leave a Reply

Powered By Indic IME