ਮਾਰੂ ਮਹਲਾ ੫ ॥ ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥ ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥ ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥ ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥ ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥ ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥ ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥
Scroll