ਸਲੋਕ ਮ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥

Leave a Reply

Powered By Indic IME