ਮਾਰੂ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥ ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥ ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥ਆਗਿਆ ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥ ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥ ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥

Leave a Reply

Powered By Indic IME