ਸਾਰਗ ਮਹਲਾ ੫ ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥

Leave a Reply

Powered By Indic IME