ਸਾਰੰਗ ਕਬੀਰ ਜੀਉ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥
Scroll