ਪਉੜੀ ॥ ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
Scroll