ਸਲੋਕੁ ਮ ੧ ॥ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥
Scroll