ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥
Scroll