ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥
Scroll