ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ ॥ ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥
Scroll