ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
Scroll