ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥

Leave a Reply

Powered By Indic IME