ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

Leave a Reply

Powered By Indic IME