ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥੩॥੧॥ ਗਉੜੀ ਮਹਲਾ ੧ ॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਡਰੀਐ ਜੇ ਡਰੁ ਹੋਵੈ ਹੋਰੁ ॥

Leave a Reply

Powered By Indic IME