ਗਉੜੀ ਮਹਲਾ ੧ ॥ ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥ ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥ ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥ ਜੈ ਕਾਰਣਿ ਤਟਿ ਤੀਰਥ ਜਾਹੀ ॥ ਰਤਨ ਪਦਾਰਥ ਘਟ ਹੀ ਮਾਹੀ ॥ ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥੩॥ ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥੪॥੪॥

Leave a Reply

Powered By Indic IME