ਗਉੜੀ ਮਹਲਾ ੧ ਦਖਣੀ ॥ ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ ਸਮਝਾਵਹਿ ਮੇਲਿ ਮਿਲਾਉ ॥੧॥ ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥ ਖੇਤੀ ਵਣਜੁ ਨਾਵੈ ਕੀ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥ ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ ਕਮਲ ਪਰੀਖ ॥ ਸਬਦਿ ਰਤੇ ਮੀਠੇ ਰਸ ਈਖ ॥੩॥ ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ ਮਿਲਿ ਜੋਤਿ ਅਪਾਰ ॥ ਆਪਿ ਤੁਲੈ ਆਪੇ ਵਣਜਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੫॥
Scroll