ਗਉੜੀ ਮਹਲਾ ੧ ॥ ਜਾਤੋ ਜਾਇ ਕਹਾ ਤੇ ਆਵੈ ॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥੧॥ ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥ ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥ ਤਰਵਰ ਪੰਖੀ ਬਹੁ ਨਿਸਿ ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥ ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ ॥ ਗੁਰ ਮਿਲਿ ਖੋਲੇ ਬਜਰ ਕਪਾਟ ॥੪॥ ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥੫॥੬॥
Scroll