ਗਉੜੀ ਮਹਲਾ ੧ ॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥

Leave a Reply

Powered By Indic IME