ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥
Scroll