ਗਉੜੀ ਮਹਲਾ ੧ ॥ ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥੧॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥ ਤੂ ਏਵਡੁ ਦਾਤਾ ਦੇਵਣਹਾਰੁ ॥ ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ ਕੀਆ ਗਰਬੁ ਨ ਆਵੈ ਰਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥ ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੀ ਤਿਉ ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥੩॥ ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥

Leave a Reply

Powered By Indic IME