ਗਉੜੀ ਮਹਲਾ ੧ ॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ ਨਾਮਿ ਸਮਾਇਆ ॥੧॥ ਕਿਆ ਡਰੀਐ ਡਰੁ ਡਰਹਿ ਸਮਾਨਾ ॥ ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥ ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥ ਜਾਹਿ ਸਵਾਰੈ ਸਾਝ ਬਿਆਲ ॥ ਇਤ ਉਤ ਮਨਮੁਖ ਬਾਧੇ ਕਾਲ ॥੩॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥
Scroll