ਗਉੜੀ ਮਹਲਾ ੧ ॥ ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥ ਚਾਰੇ ਬੇਦ ਕਥਹਿ ਆਕਾਰੁ ॥ ਤੀਨਿ ਅਵਸਥਾ ਕਹਹਿ ਵਖਿਆਨੁ ॥ ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥ ਚਾਰਿ ਪਦਾਰਥ ਕਹੈ ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥ ਜਾ ਕੈ ਹਿਰਦੈ ਵਸਿਆ ਹਰਿ ਸੋਈ ॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥੩॥ ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ ॥ ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
Scroll