ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥ ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥ ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥ ਸੁਣਿ ਮੂਰਖ ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥
Scroll