ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥ ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥ ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥

Leave a Reply

Powered By Indic IME