ਗਉੜੀ ਚੇਤੀ ਮਹਲਾ ੧ ॥ ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥ ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥
Scroll