ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥
Scroll