ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
Scroll