ਰਾਗੁ ਗਉੜੀ ਗੁਆਰੇਰੀ ॥ ਮਹਲਾ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥ ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥੩॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
Scroll