ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥ ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥
Scroll