ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥੧॥ ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥ ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥ ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
Scroll