ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
Scroll