ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥ ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥ ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥

Leave a Reply

Powered By Indic IME