ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥ ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥ ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥

Leave a Reply

Powered By Indic IME