ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥ ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥ ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥ ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥

Leave a Reply

Powered By Indic IME