ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥੨॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥

Leave a Reply

Powered By Indic IME