ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥ ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥ ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥

Leave a Reply

Powered By Indic IME