ਗਉੜੀ ਮਹਲਾ ੩ ਗੁਆਰੇਰੀ ॥ ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥ ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥ ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥੨॥ ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥ ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥

Leave a Reply

Powered By Indic IME