ਗਉੜੀ ਗੁਆਰੇਰੀ ਮਹਲਾ ੩ ॥ ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥ ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥ ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥ ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥
Scroll