ਗਉੜੀ ਗੁਆਰੇਰੀ ਮਹਲਾ ੩ ॥ ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥ ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥ ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਹਿ ਉਦਾਸਾ ॥੩॥ ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
Scroll