ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥੨॥ ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ ਨਾਮੁ ਛਡਾਵੈ ॥੩॥ ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥
Scroll