ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥
Scroll