ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ ਸਫਲ ਹੈ ਬਣੀ ॥ ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥ ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥ ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥ ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥ ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥

Leave a Reply

Powered By Indic IME