ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥ ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥ ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥

Leave a Reply

Powered By Indic IME