ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥ ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥ ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥
Scroll