ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥ ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥ ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥ ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥ ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥ ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥
Scroll