ਗਉੜੀ ਗੁਆਰੇਰੀ ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥ ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥

Leave a Reply

Powered By Indic IME