ਗਉੜੀ ਬੈਰਾਗਣਿ ਮਹਲਾ ੪ ॥ ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥ ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥ ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥ ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥ ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥ ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥ ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
Scroll